Wednesday, June 26, 2013

Sri Guru Granth Sahib Ji Ang/Page 1

ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
  ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ
 ਜਪੁ
 ਆਦਿ ਸਚੁ ਜੁਗਾਦਿ ਸਚੁ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ
 ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ਗਾਵੈ ਕੋ ਦਾਤਿ ਜਾਣੈ ਨੀਸਾਣੁ ਗਾਵੈ ਕੋ ਗੁਣ ਵਡਿਆਈਆ ਚਾਰ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ਗਾਵੈ ਕੋ ਸਾਜਿ ਕਰੇ ਤਨੁ ਖੇਹ ਗਾਵੈ ਕੋ ਜੀਅ ਲੈ ਫਿਰਿ ਦੇਹ ਗਾਵੈ

No comments:

Post a Comment